Ang 38
1 ਮੁੰਧੇ ਕੂੜਿ ਮੁਠੀ ਕੂੜਿਆਰਿ ॥
2 ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥
3 ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥
4 ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥
5 ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥
6 ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥
7 ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥
8 ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥
9 ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥
10 ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥
11 ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥
12 ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥
13 ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥
14 ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥
15 ਸਿਰੀਰਾਗੁ ਮਹਲਾ ੩ ॥
16 ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥
17 ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥
18 ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥
19 ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥
20 ਮੁੰਧੇ ਤੂ ਚਲੁ ਗੁਰ ਕੈ ਭਾਇ ॥
21 ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥
22 ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥
23 ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥
24 ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥
25 ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥
26 ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
27 ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥
28 ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥
29 ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥
30 ਸਿਰੀਰਾਗੁ ਮਹਲਾ ੩ ॥
31 ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥
32 ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥
33 ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥
34 ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥
35 ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥
36 ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥
37 ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥
38 ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥
39 ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥