Ang 384
1 ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥
2 ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥
3 ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥
4 ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥
5 ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥
6 ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥
7 ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥
8 ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
9 ੴ ਸਤਿਗੁਰ ਪ੍ਰਸਾਦਿ ॥
10 ਰਾਗੁ ਆਸਾ ਘਰੁ ੭ ਮਹਲਾ ੫ ॥
11 ਲਾਲੁ ਚੋਲਨਾ ਤੈ ਤਨਿ ਸੋਹਿਆ ॥
12 ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥
13 ਕਵਨ ਬਨੀ ਰੀ ਤੇਰੀ ਲਾਲੀ ॥
14 ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥
15 ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥
16 ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥
17 ਤੂੰ ਸਤਵੰਤੀ ਤੂੰ ਪਰਧਾਨਿ ॥
18 ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥
19 ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥
20 ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥
21 ਸੁਨਿ ਰੀ ਸਖੀ ਇਹ ਹਮਰੀ ਘਾਲ ॥
22 ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥
23 ਆਸਾ ਮਹਲਾ ੫ ॥
24 ਦੂਖੁ ਘਨੋ ਜਬ ਹੋਤੇ ਦੂਰਿ ॥
25 ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥
26 ਚੁਕਾ ਨਿਹੋਰਾ ਸਖੀ ਸਹੇਰੀ ॥
27 ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥
28 ਨਿਕਟਿ ਆਨਿ ਪ੍ਰਿਅ ਸੇਜ ਧਰੀ ॥
29 ਕਾਣਿ ਕਢਨ ਤੇ ਛੂਟਿ ਪਰੀ ॥੨॥
30 ਮੰਦਰਿ ਮੇਰੈ ਸਬਦਿ ਉਜਾਰਾ ॥
31 ਅਨਦ ਬਿਨੋਦੀ ਖਸਮੁ ਹਮਾਰਾ ॥੩॥
32 ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥
33 ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥
34 ਆਸਾ ਮਹਲਾ ੫ ॥
35 ਸਾਚਿ ਨਾਮਿ ਮੇਰਾ ਮਨੁ ਲਾਗਾ ॥
36 ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥
37 ਬਾਹਰਿ ਸੂਤੁ ਸਗਲ ਸਿਉ ਮਉਲਾ ॥
38 ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥
39 ਮੁਖ ਕੀ ਬਾਤ ਸਗਲ ਸਿਉ ਕਰਤਾ ॥
40 ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥
41 ਦੀਸਿ ਆਵਤ ਹੈ ਬਹੁਤੁ ਭੀਹਾਲਾ ॥
42 ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥
43 ਨਾਨਕ ਜਨਿ ਗੁਰੁ ਪੂਰਾ ਪਾਇਆ ॥