Ang 406
1 ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥
2 ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥
3 ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥
4 ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥
5 ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
6 ਆਸਾ ਮਹਲਾ ੫ ॥
7 ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥
8 ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥
9 ਕਲਿਜੁਗੁ ਉਧਾਰਿਆ ਗੁਰਦੇਵ ॥
10 ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥
11 ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥
12 ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥
13 ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥
14 ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥
15 ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥
16 ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥
17 ਰਾਗੁ ਆਸਾ ਮਹਲਾ ੫ ਘਰੁ ੧੩ ॥
18 ੴ ਸਤਿਗੁਰ ਪ੍ਰਸਾਦਿ ॥
19 ਸਤਿਗੁਰ ਬਚਨ ਤੁਮੑਾਰੇ ॥
20 ਨਿਰਗੁਣ ਨਿਸਤਾਰੇ ॥੧॥ ਰਹਾਉ ॥
21 ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
22 ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥
23 ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
24 ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥
25 ਆਸਾ ਮਹਲਾ ੫ ॥
26 ਬਾਵਰ ਸੋਇ ਰਹੇ ॥੧॥ ਰਹਾਉ ॥
27 ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥
28 ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥
29 ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥
30 ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥
31 ਆਸਾ ਮਹਲਾ ੫ ਤਿਪਦੇ ॥
32 ਓਹਾ ਪ੍ਰੇਮ ਪਿਰੀ ॥੧॥ ਰਹਾਉ ॥
33 ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
34 ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥