Sri Guru Granth Sahib Ji

Ang 443

Zmień przekład

1 ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥

2 ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥

3 ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥

4 ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥

5 ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥

6 ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥

7 ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥

8 ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥

9 ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥

10 ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥

11 ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥

12 ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥

13 ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥

14 ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥

15 ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥

16 ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥

17 ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥

18 ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥

19 ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥

20 ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥

21 ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥

22 ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥

23 ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥

24 ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥

25 ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥

26 ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥

27 ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥

28 ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥

29 ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥

30 ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥

31 ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥

32 ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥

33 ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami