Ang 452
1 ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥
2 ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥
3 ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥
4 ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥
5 ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥
6 ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥
7 ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥
8 ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥
9 ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥
10 ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥
11 ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥
12 ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥
13 ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥
14 ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥
15 ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥
16 ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥
17 ੴ ਸਤਿਗੁਰ ਪ੍ਰਸਾਦਿ ॥
18 ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥
19 ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥
20 ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥
21 ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥
22 ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥
23 ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥
24 ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥
25 ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥
26 ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥
27 ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥
28 ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥
29 ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥
30 ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥
31 ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥
32 ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥
33 ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥
34 ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥
35 ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥
36 ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥
37 ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥