Ang 465
1 ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥
2 ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥
3 ਪਉੜੀ ॥
4 ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
5 ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
6 ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
7 ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥
8 ਜਿਨਿ ਸਚੋ ਸਚੁ ਬੁਝਾਇਆ ॥੪॥
9 ਸਲੋਕ ਮਃ ੧ ॥
10 ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥
11 ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥
12 ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥
13 ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥
14 ਮਃ ੧ ॥
15 ਵਾਇਨਿ ਚੇਲੇ ਨਚਨਿ ਗੁਰ ॥
16 ਪੈਰ ਹਲਾਇਨਿ ਫੇਰਨੑਿ ਸਿਰ ॥
17 ਉਡਿ ਉਡਿ ਰਾਵਾ ਝਾਟੈ ਪਾਇ ॥
18 ਵੇਖੈ ਲੋਕੁ ਹਸੈ ਘਰਿ ਜਾਇ ॥
19 ਰੋਟੀਆ ਕਾਰਣਿ ਪੂਰਹਿ ਤਾਲ ॥
20 ਆਪੁ ਪਛਾੜਹਿ ਧਰਤੀ ਨਾਲਿ ॥
21 ਗਾਵਨਿ ਗੋਪੀਆ ਗਾਵਨਿ ਕਾਨੑ ॥
22 ਗਾਵਨਿ ਸੀਤਾ ਰਾਜੇ ਰਾਮ ॥
23 ਨਿਰਭਉ ਨਿਰੰਕਾਰੁ ਸਚੁ ਨਾਮੁ ॥
24 ਜਾ ਕਾ ਕੀਆ ਸਗਲ ਜਹਾਨੁ ॥
25 ਸੇਵਕ ਸੇਵਹਿ ਕਰਮਿ ਚੜਾਉ ॥
26 ਭਿੰਨੀ ਰੈਣਿ ਜਿਨੑਾ ਮਨਿ ਚਾਉ ॥
27 ਸਿਖੀ ਸਿਖਿਆ ਗੁਰ ਵੀਚਾਰਿ ॥
28 ਨਦਰੀ ਕਰਮਿ ਲਘਾਏ ਪਾਰਿ ॥
29 ਕੋਲੂ ਚਰਖਾ ਚਕੀ ਚਕੁ ॥
30 ਥਲ ਵਾਰੋਲੇ ਬਹੁਤੁ ਅਨੰਤੁ ॥
31 ਲਾਟੂ ਮਾਧਾਣੀਆ ਅਨਗਾਹ ॥
32 ਪੰਖੀ ਭਉਦੀਆ ਲੈਨਿ ਨ ਸਾਹ ॥
33 ਸੂਐ ਚਾੜਿ ਭਵਾਈਅਹਿ ਜੰਤ ॥
34 ਨਾਨਕ ਭਉਦਿਆ ਗਣਤ ਨ ਅੰਤ ॥
35 ਬੰਧਨ ਬੰਧਿ ਭਵਾਏ ਸੋਇ ॥
36 ਪਇਐ ਕਿਰਤਿ ਨਚੈ ਸਭੁ ਕੋਇ ॥
37 ਨਚਿ ਨਚਿ ਹਸਹਿ ਚਲਹਿ ਸੇ ਰੋਇ ॥
38 ਉਡਿ ਨ ਜਾਹੀ ਸਿਧ ਨ ਹੋਹਿ ॥
39 ਨਚਣੁ ਕੁਦਣੁ ਮਨ ਕਾ ਚਾਉ ॥
40 ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥
41 ਪਉੜੀ ॥
42 ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥
43 ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥
44 ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥
45 ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥
46 ਕੋ ਰਹੈ ਨ ਭਰੀਐ ਪਾਈਐ ॥੫॥
47 ਸਲੋਕ ਮਃ ੧ ॥
48 ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥
49 ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
50 ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥
51 ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥
52 ਜੋਗੀ ਸੁੰਨਿ ਧਿਆਵਨੑਿ ਜੇਤੇ ਅਲਖ ਨਾਮੁ ਕਰਤਾਰੁ ॥