Ang 466
1 ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥
2 ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥
3 ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥
4 ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥
5 ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥
6 ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥
7 ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥
8 ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥
9 ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥
10 ਮਃ ੧ ॥
11 ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮੑਿਆਰ ॥
12 ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥
13 ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥
14 ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
15 ਪਉੜੀ ॥
16 ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
17 ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥
18 ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥
19 ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥
20 ਜਗਜੀਵਨੁ ਦਾਤਾ ਪਾਇਆ ॥੬॥
21 ਸਲੋਕ ਮਃ ੧ ॥
22 ਹਉ ਵਿਚਿ ਆਇਆ ਹਉ ਵਿਚਿ ਗਇਆ ॥
23 ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥
24 ਹਉ ਵਿਚਿ ਦਿਤਾ ਹਉ ਵਿਚਿ ਲਇਆ ॥
25 ਹਉ ਵਿਚਿ ਖਟਿਆ ਹਉ ਵਿਚਿ ਗਇਆ ॥
26 ਹਉ ਵਿਚਿ ਸਚਿਆਰੁ ਕੂੜਿਆਰੁ ॥
27 ਹਉ ਵਿਚਿ ਪਾਪ ਪੁੰਨ ਵੀਚਾਰੁ ॥
28 ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥
29 ਹਉ ਵਿਚਿ ਹਸੈ ਹਉ ਵਿਚਿ ਰੋਵੈ ॥
30 ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥
31 ਹਉ ਵਿਚਿ ਜਾਤੀ ਜਿਨਸੀ ਖੋਵੈ ॥
32 ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥
33 ਮੋਖ ਮੁਕਤਿ ਕੀ ਸਾਰ ਨ ਜਾਣਾ ॥
34 ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥
35 ਹਉਮੈ ਕਰਿ ਕਰਿ ਜੰਤ ਉਪਾਇਆ ॥
36 ਹਉਮੈ ਬੂਝੈ ਤਾ ਦਰੁ ਸੂਝੈ ॥
37 ਗਿਆਨ ਵਿਹੂਣਾ ਕਥਿ ਕਥਿ ਲੂਝੈ ॥
38 ਨਾਨਕ ਹੁਕਮੀ ਲਿਖੀਐ ਲੇਖੁ ॥
39 ਜੇਹਾ ਵੇਖਹਿ ਤੇਹਾ ਵੇਖੁ ॥੧॥
40 ਮਹਲਾ ੨ ॥
41 ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
42 ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥
43 ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥
44 ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
45 ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
46 ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
47 ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
48 ਪਉੜੀ ॥
49 ਸੇਵ ਕੀਤੀ ਸੰਤੋਖੀਈਁ ਜਿਨੑੀ ਸਚੋ ਸਚੁ ਧਿਆਇਆ ॥