Ang 470
1 ਸਲੋਕੁ ਮਃ ੧ ॥
2 ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
3 ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
4 ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥
5 ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
6 ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
7 ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
8 ਮਃ ੧ ॥
9 ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
10 ਸਭੁ ਕੋ ਸਚਿ ਸਮਾਵੈ ॥
11 ਰਿਗੁ ਕਹੈ ਰਹਿਆ ਭਰਪੂਰਿ ॥
12 ਰਾਮ ਨਾਮੁ ਦੇਵਾ ਮਹਿ ਸੂਰੁ ॥
13 ਨਾਇ ਲਇਐ ਪਰਾਛਤ ਜਾਹਿ ॥
14 ਨਾਨਕ ਤਉ ਮੋਖੰਤਰੁ ਪਾਹਿ ॥
15 ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥
16 ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
17 ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
18 ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
19 ਚਾਰੇ ਵੇਦ ਹੋਏ ਸਚਿਆਰ ॥
20 ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥
21 ਭਾਉ ਭਗਤਿ ਕਰਿ ਨੀਚੁ ਸਦਾਏ ॥
22 ਤਉ ਨਾਨਕ ਮੋਖੰਤਰੁ ਪਾਏ ॥੨॥
23 ਪਉੜੀ ॥
24 ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
25 ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥
26 ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
27 ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
28 ਕਰਿ ਕਿਰਪਾ ਪਾਰਿ ਉਤਾਰਿਆ ॥੧੩॥
29 ਸਲੋਕੁ ਮਃ ੧ ॥
30 ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
31 ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
32 ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
33 ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
34 ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
35 ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
36 ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
37 ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
38 ਮਃ ੧ ॥
39 ਪੜਿ ਪੁਸਤਕ ਸੰਧਿਆ ਬਾਦੰ ॥
40 ਸਿਲ ਪੂਜਸਿ ਬਗੁਲ ਸਮਾਧੰ ॥
41 ਮੁਖਿ ਝੂਠ ਬਿਭੂਖਣ ਸਾਰੰ ॥
42 ਤ੍ਰੈਪਾਲ ਤਿਹਾਲ ਬਿਚਾਰੰ ॥
43 ਗਲਿ ਮਾਲਾ ਤਿਲਕੁ ਲਿਲਾਟੰ ॥
44 ਦੁਇ ਧੋਤੀ ਬਸਤ੍ਰ ਕਪਾਟੰ ॥
45 ਜੇ ਜਾਣਸਿ ਬ੍ਰਹਮੰ ਕਰਮੰ ॥
46 ਸਭਿ ਫੋਕਟ ਨਿਸਚਉ ਕਰਮੰ ॥
47 ਕਹੁ ਨਾਨਕ ਨਿਹਚਉ ਧਿਆਵੈ ॥
48 ਵਿਣੁ ਸਤਿਗੁਰ ਵਾਟ ਨ ਪਾਵੈ ॥੨॥
49 ਪਉੜੀ ॥
50 ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
51 ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
52 ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥