Ang 471
1 ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
2 ਕਰਿ ਅਉਗਣ ਪਛੋਤਾਵਣਾ ॥੧੪॥
3 ਸਲੋਕੁ ਮਃ ੧ ॥
4 ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
5 ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
6 ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
7 ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
8 ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
9 ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
10 ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
11 ਮਃ ੧ ॥
12 ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥
13 ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥
14 ਤਗੁ ਕਪਾਹਹੁ ਕਤੀਐ ਬਾਮੑਣੁ ਵਟੇ ਆਇ ॥
15 ਕੁਹਿ ਬਕਰਾ ਰਿੰਨੑਿ ਖਾਇਆ ਸਭੁ ਕੋ ਆਖੈ ਪਾਇ ॥
16 ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
17 ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥
18 ਮਃ ੧ ॥
19 ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥
20 ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥
21 ਮਃ ੧ ॥
22 ਤਗੁ ਨ ਇੰਦ੍ਰੀ ਤਗੁ ਨ ਨਾਰੀ ॥
23 ਭਲਕੇ ਥੁਕ ਪਵੈ ਨਿਤ ਦਾੜੀ ॥
24 ਤਗੁ ਨ ਪੈਰੀ ਤਗੁ ਨ ਹਥੀ ॥
25 ਤਗੁ ਨ ਜਿਹਵਾ ਤਗੁ ਨ ਅਖੀ ॥
26 ਵੇਤਗਾ ਆਪੇ ਵਤੈ ॥
27 ਵਟਿ ਧਾਗੇ ਅਵਰਾ ਘਤੈ ॥
28 ਲੈ ਭਾੜਿ ਕਰੇ ਵੀਆਹੁ ॥
29 ਕਢਿ ਕਾਗਲੁ ਦਸੇ ਰਾਹੁ ॥
30 ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥
31 ਮਨਿ ਅੰਧਾ ਨਾਉ ਸੁਜਾਣੁ ॥੪॥
32 ਪਉੜੀ ॥
33 ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥
34 ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥
35 ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥
36 ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥
37 ਤਾ ਦਰਗਹ ਪੈਧਾ ਜਾਇਸੀ ॥੧੫॥
38 ਸਲੋਕ ਮਃ ੧ ॥
39 ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
40 ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
41 ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥
42 ਛੋਡੀਲੇ ਪਾਖੰਡਾ ॥
43 ਨਾਮਿ ਲਇਐ ਜਾਹਿ ਤਰੰਦਾ ॥੧॥
44 ਮਃ ੧ ॥
45 ਮਾਣਸ ਖਾਣੇ ਕਰਹਿ ਨਿਵਾਜ ॥
46 ਛੁਰੀ ਵਗਾਇਨਿ ਤਿਨ ਗਲਿ ਤਾਗ ॥
47 ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥
48 ਉਨੑਾ ਭਿ ਆਵਹਿ ਓਈ ਸਾਦ ॥
49 ਕੂੜੀ ਰਾਸਿ ਕੂੜਾ ਵਾਪਾਰੁ ॥
50 ਕੂੜੁ ਬੋਲਿ ਕਰਹਿ ਆਹਾਰੁ ॥
51 ਸਰਮ ਧਰਮ ਕਾ ਡੇਰਾ ਦੂਰਿ ॥
52 ਨਾਨਕ ਕੂੜੁ ਰਹਿਆ ਭਰਪੂਰਿ ॥
53 ਮਥੈ ਟਿਕਾ ਤੇੜਿ ਧੋਤੀ ਕਖਾਈ ॥
54 ਹਥਿ ਛੁਰੀ ਜਗਤ ਕਾਸਾਈ ॥