Ang 495
1 ਗੂਜਰੀ ਮਹਲਾ ੫ ਚਉਪਦੇ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
4 ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
5 ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥
6 ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
7 ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
8 ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
9 ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
10 ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
11 ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
12 ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥
13 ਗੂਜਰੀ ਮਹਲਾ ੫ ਚਉਪਦੇ ਘਰੁ ੨ ॥
14 ੴ ਸਤਿਗੁਰ ਪ੍ਰਸਾਦਿ ॥
15 ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
16 ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥
17 ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥
18 ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥
19 ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥
20 ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
21 ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥
22 ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥
23 ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥
24 ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
25 ਗੂਜਰੀ ਮਹਲਾ ੫ ॥
26 ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
27 ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
28 ਮਾਈ ਖਾਟਿ ਆਇਓ ਘਰਿ ਪੂਤਾ ॥
29 ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
30 ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
31 ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥