Sri Guru Granth Sahib Ji

Ang 498

Zmień przekład

1 ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥

2 ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥

3 ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥

4 ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥

5 ਗੂਜਰੀ ਮਹਲਾ ੫ ਦੁਪਦੇ ਘਰੁ ੨ ॥

6 ੴ ਸਤਿਗੁਰ ਪ੍ਰਸਾਦਿ ॥

7 ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥

8 ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥

9 ਠਾਕੁਰ ਐਸੋ ਨਾਮੁ ਤੁਮੑਾਰੋ ॥

10 ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥

11 ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥

12 ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥

13 ਗੂਜਰੀ ਮਹਲਾ ੫ ॥

14 ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥

15 ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥

16 ਪ੍ਰਭ ਕੀ ਅਗਮ ਅਗਾਧਿ ਕਥਾ ॥

17 ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥

18 ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥

19 ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥

20 ਗੂਜਰੀ ਮਹਲਾ ੫ ॥

21 ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥

22 ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥

23 ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥

24 ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥

25 ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥

26 ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥

27 ਗੂਜਰੀ ਮਹਲਾ ੫ ॥

28 ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥

29 ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥

30 ਮੋਹਨੁ ਪ੍ਰਾਨ ਮਾਨ ਰਾਗੀਲਾ ॥

31 ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥

32 ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥

33 ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥

34 ਗੂਜਰੀ ਮਹਲਾ ੫ ॥

35 ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥

36 ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami