Sri Guru Granth Sahib Ji

Ang 5

Zmień przekład

1 ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥

2 ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥

3 ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

4 ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥

5 ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥

6 ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥

7 ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥

8 ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥

9 ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥

10 ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥

11 ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥

12 ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥

13 ਅੰਤੁ ਨ ਸਿਫਤੀ ਕਹਣਿ ਨ ਅੰਤੁ ॥

14 ਅੰਤੁ ਨ ਕਰਣੈ ਦੇਣਿ ਨ ਅੰਤੁ ॥

15 ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥

16 ਅੰਤੁ ਨ ਜਾਪੈ ਕਿਆ ਮਨਿ ਮੰਤੁ ॥

17 ਅੰਤੁ ਨ ਜਾਪੈ ਕੀਤਾ ਆਕਾਰੁ ॥

18 ਅੰਤੁ ਨ ਜਾਪੈ ਪਾਰਾਵਾਰੁ ॥

19 ਅੰਤ ਕਾਰਣਿ ਕੇਤੇ ਬਿਲਲਾਹਿ ॥

20 ਤਾ ਕੇ ਅੰਤ ਨ ਪਾਏ ਜਾਹਿ ॥

21 ਏਹੁ ਅੰਤੁ ਨ ਜਾਣੈ ਕੋਇ ॥

22 ਬਹੁਤਾ ਕਹੀਐ ਬਹੁਤਾ ਹੋਇ ॥

23 ਵਡਾ ਸਾਹਿਬੁ ਊਚਾ ਥਾਉ ॥

24 ਊਚੇ ਉਪਰਿ ਊਚਾ ਨਾਉ ॥

25 ਏਵਡੁ ਊਚਾ ਹੋਵੈ ਕੋਇ ॥

26 ਤਿਸੁ ਊਚੇ ਕਉ ਜਾਣੈ ਸੋਇ ॥

27 ਜੇਵਡੁ ਆਪਿ ਜਾਣੈ ਆਪਿ ਆਪਿ ॥

28 ਨਾਨਕ ਨਦਰੀ ਕਰਮੀ ਦਾਤਿ ॥੨੪॥

29 ਬਹੁਤਾ ਕਰਮੁ ਲਿਖਿਆ ਨਾ ਜਾਇ ॥

30 ਵਡਾ ਦਾਤਾ ਤਿਲੁ ਨ ਤਮਾਇ ॥

31 ਕੇਤੇ ਮੰਗਹਿ ਜੋਧ ਅਪਾਰ ॥

32 ਕੇਤਿਆ ਗਣਤ ਨਹੀ ਵੀਚਾਰੁ ॥

33 ਕੇਤੇ ਖਪਿ ਤੁਟਹਿ ਵੇਕਾਰ ॥

34 ਕੇਤੇ ਲੈ ਲੈ ਮੁਕਰੁ ਪਾਹਿ ॥

35 ਕੇਤੇ ਮੂਰਖ ਖਾਹੀ ਖਾਹਿ ॥

36 ਕੇਤਿਆ ਦੂਖ ਭੂਖ ਸਦ ਮਾਰ ॥

37 ਏਹਿ ਭਿ ਦਾਤਿ ਤੇਰੀ ਦਾਤਾਰ ॥

38 ਬੰਦਿ ਖਲਾਸੀ ਭਾਣੈ ਹੋਇ ॥

39 ਹੋਰੁ ਆਖਿ ਨ ਸਕੈ ਕੋਇ ॥

40 ਜੇ ਕੋ ਖਾਇਕੁ ਆਖਣਿ ਪਾਇ ॥

41 ਓਹੁ ਜਾਣੈ ਜੇਤੀਆ ਮੁਹਿ ਖਾਇ ॥

42 ਆਪੇ ਜਾਣੈ ਆਪੇ ਦੇਇ ॥

43 ਆਖਹਿ ਸਿ ਭਿ ਕੇਈ ਕੇਇ ॥

44 ਜਿਸ ਨੋ ਬਖਸੇ ਸਿਫਤਿ ਸਾਲਾਹ ॥

45 ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

46 ਅਮੁਲ ਗੁਣ ਅਮੁਲ ਵਾਪਾਰ ॥

47 ਅਮੁਲ ਵਾਪਾਰੀਏ ਅਮੁਲ ਭੰਡਾਰ ॥

48 ਅਮੁਲ ਆਵਹਿ ਅਮੁਲ ਲੈ ਜਾਹਿ ॥

49 ਅਮੁਲ ਭਾਇ ਅਮੁਲਾ ਸਮਾਹਿ ॥

50 ਅਮੁਲੁ ਧਰਮੁ ਅਮੁਲੁ ਦੀਬਾਣੁ ॥

51 ਅਮੁਲੁ ਤੁਲੁ ਅਮੁਲੁ ਪਰਵਾਣੁ ॥

52 ਅਮੁਲੁ ਬਖਸੀਸ ਅਮੁਲੁ ਨੀਸਾਣੁ ॥

53 ਅਮੁਲੁ ਕਰਮੁ ਅਮੁਲੁ ਫੁਰਮਾਣੁ ॥

54 ਅਮੁਲੋ ਅਮੁਲੁ ਆਖਿਆ ਨ ਜਾਇ ॥

55 ਆਖਿ ਆਖਿ ਰਹੇ ਲਿਵ ਲਾਇ ॥

56 ਆਖਹਿ ਵੇਦ ਪਾਠ ਪੁਰਾਣ ॥

57 ਆਖਹਿ ਪੜੇ ਕਰਹਿ ਵਖਿਆਣ ॥

58 ਆਖਹਿ ਬਰਮੇ ਆਖਹਿ ਇੰਦ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami