Ang 508
1 ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥
2 ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥
3 ਗੂਜਰੀ ਮਹਲਾ ੫ ਘਰੁ ੪ ॥
4 ੴ ਸਤਿਗੁਰ ਪ੍ਰਸਾਦਿ ॥
5 ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥
6 ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥
7 ਹਰਿ ਗੋਪਾਲ ਗੁਰ ਗੋਬਿੰਦ ॥
8 ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥
9 ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥
10 ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥
11 ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥
12 ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥
13 ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥
14 ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥
15 ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥
16 ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥
17 ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥
18 ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥
19 ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥
20 ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥
21 ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥
22 ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥
23 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥
24 ੴ ਸਤਿਗੁਰ ਪ੍ਰਸਾਦਿ ॥
25 ਸਲੋਕੁ ਮਃ ੩ ॥
26 ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
27 ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
28 ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥
29 ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
30 ਮਃ ੩ ॥
31 ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
32 ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥
33 ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥