Ang 51
1 ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥
2 ਸਿਰੀਰਾਗੁ ਮਹਲਾ ੫ ਘਰੁ ੬ ॥
3 ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
4 ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥
5 ਗੁਰ ਕੇ ਚਰਨ ਮਨ ਮਹਿ ਧਿਆਇ ॥
6 ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥
7 ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥
8 ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥
9 ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥
10 ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥
11 ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥
12 ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥
13 ਸਿਰੀਰਾਗੁ ਮਹਲਾ ੫ ॥
14 ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥
15 ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥
16 ਜਪਿ ਮਨ ਨਾਮੁ ਏਕੁ ਅਪਾਰੁ ॥
17 ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥
18 ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥
19 ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥
20 ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥
21 ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥
22 ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥
23 ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥
24 ਸਿਰੀਰਾਗੁ ਮਹਲਾ ੫ ॥
25 ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥
26 ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥
27 ਠਾਕੁਰੁ ਸਰਬੇ ਸਮਾਣਾ ॥
28 ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥
29 ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥
30 ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥
31 ਕਹਨ ਕਹਾਵਨ ਇਹੁ ਕੀਰਤਿ ਕਰਲਾ ॥
32 ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥
33 ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥
34 ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥
35 ਸਿਰੀਰਾਗੁ ਮਹਲਾ ੫ ਘਰੁ ੭ ॥
36 ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥
37 ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥
38 ਸੁਹੇਲਾ ਕਹਨੁ ਕਹਾਵਨੁ ॥
39 ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥
40 ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥
41 ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥
42 ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥