Ang 543
1 ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥
2 ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥
3 ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥
4 ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥
5 ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥
6 ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥
7 ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥
8 ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥
9 ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥
10 ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥
11 ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥
12 ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥
13 ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥
14 ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥
15 ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥
16 ਬਿਹਾਗੜਾ ਮਹਲਾ ੫ ॥
17 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥
18 ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥
19 ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥
20 ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥
21 ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥
22 ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
23 ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥
24 ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥
25 ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥
26 ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥
27 ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥
28 ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
29 ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥
30 ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥
31 ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥
32 ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥
33 ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥
34 ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥
35 ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥