Sri Guru Granth Sahib Ji

Ang 549

Zmień przekład

1 ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

2 ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥

3 ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

4 ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥

5 ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

6 ਮਃ ੩ ॥

7 ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

8 ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

9 ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

10 ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

11 ਪਉੜੀ ॥

12 ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

13 ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥

14 ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥

15 ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥

16 ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

17 ਸਲੋਕ ਮਃ ੩ ॥

18 ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥

19 ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥

20 ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥

21 ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

22 ਮਃ ੩ ॥

23 ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥

24 ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥

25 ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

26 ਪਉੜੀ ॥

27 ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥

28 ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥

29 ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥

30 ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥

31 ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥

32 ਸਲੋਕ ਮਃ ੩ ॥

33 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

34 ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

35 ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

36 ਮਃ ੩ ॥

37 ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

38 ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

39 ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami