Ang 551
1 ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥
2 ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥
3 ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
4 ਸਲੋਕ ਮਃ ੩ ॥
5 ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥
6 ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥
7 ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥
8 ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥
9 ਮਃ ੪ ॥
10 ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥
11 ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥
12 ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥
13 ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥
14 ਪਉੜੀ ॥
15 ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥
16 ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥
17 ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥
18 ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥
19 ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥
20 ਸਲੋਕ ਮਃ ੩ ॥
21 ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
22 ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥
23 ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥
24 ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
25 ਮਃ ੩ ॥
26 ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥
27 ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥
28 ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥
29 ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
30 ਪਉੜੀ ॥
31 ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥
32 ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥
33 ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥
34 ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥
35 ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
36 ਸਲੋਕ ਮਃ ੩ ॥
37 ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥
38 ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥
39 ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥
40 ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥
41 ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥
42 ਮਃ ੩ ॥