Sri Guru Granth Sahib Ji

Ang 563

Zmień przekład

1 ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥

2 ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥

3 ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥

4 ਸਦਾ ਸਦਾ ਜਾਈ ਬਲਿਹਾਰੀ ॥

5 ਇਤ ਉਤ ਦੇਖਉ ਓਟ ਤੁਮਾਰੀ ॥੩॥

6 ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥

7 ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥

8 ਵਡਹੰਸੁ ਮਃ ੫ ॥

9 ਅੰਤਰਜਾਮੀ ਸੋ ਪ੍ਰਭੁ ਪੂਰਾ ॥

10 ਦਾਨੁ ਦੇਇ ਸਾਧੂ ਕੀ ਧੂਰਾ ॥੧॥

11 ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

12 ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥

13 ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥

14 ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥

15 ਜਿਸ ਨੋ ਨਦਰਿ ਕਰੇ ਸੋ ਧਿਆਏ ॥

16 ਆਠ ਪਹਰ ਹਰਿ ਕੇ ਗੁਣ ਗਾਏ ॥੩॥

17 ਜੀਅ ਜੰਤ ਸਗਲੇ ਪ੍ਰਤਿਪਾਰੇ ॥

18 ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥

19 ਵਡਹੰਸੁ ਮਹਲਾ ੫ ॥

20 ਤੂ ਵਡ ਦਾਤਾ ਅੰਤਰਜਾਮੀ ॥

21 ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥

22 ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥

23 ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥

24 ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥

25 ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥

26 ਚਰਨ ਕਮਲ ਹਿਰਦੈ ਉਰਿ ਧਾਰੇ ॥

27 ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥

28 ਕਰਿ ਕਿਰਪਾ ਤੇਰੇ ਗੁਣ ਗਾਵਾ ॥

29 ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥

30 ਵਡਹੰਸੁ ਮਹਲਾ ੫ ॥

31 ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥

32 ਨਾ ਜੀਉ ਮਰੈ ਨ ਕਬਹੂ ਛੀਜੈ ॥੧॥

33 ਵਡਭਾਗੀ ਗੁਰੁ ਪੂਰਾ ਪਾਈਐ ॥

34 ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥

35 ਰਤਨ ਜਵਾਹਰ ਹਰਿ ਮਾਣਕ ਲਾਲਾ ॥

36 ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥

37 ਜਤ ਕਤ ਪੇਖਉ ਸਾਧੂ ਸਰਣਾ ॥

38 ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥

39 ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥

40 ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

41 ਵਡਹੰਸੁ ਮਹਲਾ ੫ ॥

42 ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥

43 ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥

44 ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥

45 ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥

46 ਤੇਰੇ ਜੀਅ ਤੂ ਸਦ ਹੀ ਸਾਥੀ ॥

47 ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥

48 ਆਵਣੁ ਜਾਣਾ ਤੁਮ ਹੀ ਕੀਆ ॥

49 ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥

50 ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥

51 ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥

52 ਵਡਹੰਸੁ ਮਃ ੫ ॥

53 ਤੂ ਜਾਣਾਇਹਿ ਤਾ ਕੋਈ ਜਾਣੈ ॥

54 ਤੇਰਾ ਦੀਆ ਨਾਮੁ ਵਖਾਣੈ ॥੧॥

55 ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami