Ang 567
1 ਰਾਜੁ ਤੇਰਾ ਕਬਹੁ ਨ ਜਾਵੈ ॥
2 ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥
3 ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥
4 ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥
5 ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
6 ਜੁਗਹ ਜੁਗੰਤਰਿ ਭਗਤ ਤੁਮਾਰੇ ॥
7 ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥
8 ਜਪਹਿ ਤ ਸਾਚਾ ਏਕੁ ਮੁਰਾਰੇ ॥
9 ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥
10 ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥
11 ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥
12 ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
13 ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
14 ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥
15 ਨਦਰਿ ਕਰਹਿ ਤਾ ਸਾਚੁ ਪਛਾਣਾ ॥
16 ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥
17 ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥
18 ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥
19 ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
20 ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
21 ਸੋਹਣੇ ਨਕ ਜਿਨ ਲੰਮੜੇ ਵਾਲਾ ॥
22 ਕੰਚਨ ਕਾਇਆ ਸੁਇਨੇ ਕੀ ਢਾਲਾ ॥
23 ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
24 ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
25 ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
26 ਬੰਕੇ ਲੋਇਣ ਦੰਤ ਰੀਸਾਲਾ ॥੭॥
27 ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
28 ਕੁਹਕਨਿ ਕੋਕਿਲਾ ਤਰਲ ਜੁਆਣੀ ॥
29 ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
30 ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
31 ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
32 ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥
33 ਵਡਹੰਸੁ ਮਹਲਾ ੩ ਛੰਤ ॥
34 ੴ ਸਤਿਗੁਰ ਪ੍ਰਸਾਦਿ ॥
35 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥
36 ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
37 ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥
38 ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥
39 ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥
40 ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
41 ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥
42 ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥