Sri Guru Granth Sahib Ji

Ang 580

Zmień przekład

1 ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

2 ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥

3 ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

4 ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

5 ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

6 ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

7 ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

8 ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

9 ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

10 ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

11 ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

12 ਵਡਹੰਸੁ ਮਹਲਾ ੧ ਦਖਣੀ ॥

13 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥

14 ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥

15 ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥

16 ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥

17 ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥

18 ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥

19 ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥

20 ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥

21 ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥

22 ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥

23 ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥

24 ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥

25 ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥

26 ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥

27 ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥

28 ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥

29 ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥

30 ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥

31 ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥

32 ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥

33 ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥

34 ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥

35 ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥

36 ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥

37 ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥

38 ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami