Ang 586
1 ਸਲੋਕੁ ਮਃ ੩ ॥
2 ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥
3 ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥
4 ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥
5 ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥
6 ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥
7 ਮਃ ੩ ॥
8 ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥
9 ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥
10 ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥
11 ਪਉੜੀ ॥
12 ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥
13 ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥
14 ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥
15 ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥
16 ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
17 ਸਲੋਕੁ ਮਃ ੩ ॥
18 ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
19 ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
20 ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥
21 ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
22 ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
23 ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
24 ਮਃ ੩ ॥
25 ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
26 ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥
27 ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥
28 ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥
29 ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥
30 ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥
31 ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥
32 ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥
33 ਪਉੜੀ ॥
34 ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥
35 ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥
36 ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥
37 ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥
38 ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
39 ਸਲੋਕੁ ਮਃ ੩ ॥
40 ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥