Ang 598
1 ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥
2 ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥
3 ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥
4 ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
5 ਸੋਰਠਿ ਮਹਲਾ ੧ ॥
6 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥
7 ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥
8 ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥
9 ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥
10 ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥
11 ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥
12 ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥
13 ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥
14 ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥
15 ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
16 ਸੋਰਠਿ ਮਹਲਾ ੧ ਪੰਚਪਦੇ ॥
17 ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥
18 ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥
19 ਮਨ ਰੇ ਸਮਝੁ ਕਵਨ ਮਤਿ ਲਾਗਾ ॥
20 ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥
21 ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥
22 ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥
23 ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥
24 ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥
25 ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥
26 ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥
27 ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥
28 ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥
29 ਸੋਰਠਿ ਮਹਲਾ ੧ ॥
30 ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥
31 ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥
32 ਮਨ ਰੇ ਰਾਮ ਜਪਹੁ ਸੁਖੁ ਹੋਈ ॥
33 ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥