Ang 636
1 ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥
2 ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥
3 ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥
4 ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥
5 ਸੋਰਠਿ ਮਹਲਾ ੧ ॥
6 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥
7 ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
8 ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
9 ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥
10 ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
11 ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥
12 ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥
13 ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥
14 ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥
15 ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥
16 ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥
17 ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥
18 ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥
19 ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
20 ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥
21 ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥
22 ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥
23 ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥
24 ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥
25 ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥
26 ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥
27 ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥
28 ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥
29 ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥
30 ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥
31 ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
32 ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
33 ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥
34 ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥
35 ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥
36 ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥