Ang 641
1 ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
2 ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥
3 ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥
4 ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥
5 ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥
6 ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥
7 ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥
8 ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥
9 ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
10 ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥
11 ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥
12 ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥
13 ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥
14 ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥
15 ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥
16 ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥
17 ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
18 ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥
19 ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥
20 ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥
21 ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥
22 ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥
23 ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥
24 ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥
25 ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥
26 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥
27 ੴ ਸਤਿਗੁਰ ਪ੍ਰਸਾਦਿ ॥
28 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
29 ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
30 ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥
31 ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
32 ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥
33 ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥