Ang 66
1 ਸਿਰੀਰਾਗੁ ਮਹਲਾ ੩ ॥
2 ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥
3 ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥
4 ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥
5 ਮਨ ਰੇ ਗੁਰ ਕੀ ਕਾਰ ਕਮਾਇ ॥
6 ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥
7 ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥
8 ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥
9 ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥
10 ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥
11 ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥
12 ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥
13 ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥
14 ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥
15 ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥
16 ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥
17 ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥
18 ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥
19 ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥
20 ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥
21 ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥
22 ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥
23 ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥
24 ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥
25 ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥
26 ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥
27 ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥
28 ਸਿਰੀਰਾਗੁ ਮਹਲਾ ੩ ॥
29 ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥
30 ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥
31 ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥
32 ਭਾਈ ਰੇ ਦਾਸਨਿ ਦਾਸਾ ਹੋਇ ॥
33 ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥
34 ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥
35 ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥
36 ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥
37 ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥
38 ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥
39 ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥
40 ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥