Ang 663
1 ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
2 ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥
3 ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
4 ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥
5 ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
6 ਧਨਾਸਰੀ ਮਹਲਾ ੧ ਆਰਤੀ ॥
7 ੴ ਸਤਿਗੁਰ ਪ੍ਰਸਾਦਿ ॥
8 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
9 ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
10 ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥
11 ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
12 ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
13 ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
14 ਸਭ ਮਹਿ ਜੋਤਿ ਜੋਤਿ ਹੈ ਸੋਇ ॥
15 ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥
16 ਗੁਰ ਸਾਖੀ ਜੋਤਿ ਪਰਗਟੁ ਹੋਇ ॥
17 ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
18 ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
19 ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
20 ਧਨਾਸਰੀ ਮਹਲਾ ੩ ਘਰੁ ੨ ਚਉਪਦੇ ॥
21 ੴ ਸਤਿਗੁਰ ਪ੍ਰਸਾਦਿ ॥
22 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
23 ਪੂਰੈ ਸਤਿਗੁਰਿ ਦੀਆ ਦਿਖਾਇ ॥
24 ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
25 ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
26 ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
27 ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
28 ਅਵਗੁਣ ਕਾਟਿ ਗੁਣ ਰਿਦੈ ਸਮਾਇ ॥
29 ਪੂਰੇ ਗੁਰ ਕੈ ਸਹਜਿ ਸੁਭਾਇ ॥
30 ਪੂਰੇ ਗੁਰ ਕੀ ਸਾਚੀ ਬਾਣੀ ॥
31 ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
32 ਏਕੁ ਅਚਰਜੁ ਜਨ ਦੇਖਹੁ ਭਾਈ ॥
33 ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
34 ਨਾਮੁ ਅਮੋਲਕੁ ਨ ਪਾਇਆ ਜਾਇ ॥
35 ਗੁਰ ਪਰਸਾਦਿ ਵਸੈ ਮਨਿ ਆਇ ॥੩॥
36 ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
37 ਗੁਰਮਤੀ ਘਟਿ ਪਰਗਟੁ ਹੋਇ ॥
38 ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥