Ang 68
1 ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥
2 ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥
3 ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥
4 ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥
5 ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥
6 ਸਿਰੀਰਾਗੁ ਮਹਲਾ ੩ ॥
7 ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥
8 ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥
9 ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥
10 ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥
11 ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥
12 ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥
13 ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥
14 ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥
15 ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥
16 ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥
17 ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥
18 ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥
19 ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥
20 ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥
21 ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥
22 ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥
23 ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥
24 ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥
25 ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥
26 ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥
27 ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥
28 ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥
29 ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥
30 ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥
31 ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥
32 ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥
33 ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥
34 ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥
35 ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥
36 ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥
37 ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥
38 ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥