Ang 689
1 ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥
2 ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥
3 ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥
4 ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥
5 ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
6 ਧਨਾਸਰੀ ਛੰਤ ਮਹਲਾ ੧ ॥
7 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥
8 ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥
9 ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥
10 ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥
11 ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥
12 ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥
13 ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥
14 ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥
15 ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥
16 ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥
17 ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥
18 ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥
19 ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥
20 ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥
21 ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥
22 ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥
23 ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥
24 ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥
25 ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥
26 ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥
27 ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥
28 ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥
29 ਗੁਰਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥
30 ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥
31 ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥
32 ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥
33 ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥
34 ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥
35 ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥
36 ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥