Ang 693
1 ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
2 ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
3 ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
4 ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
5 ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
6 ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
7 ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥
8 ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥
9 ਪਾਛੈ ਬਹੁਰਿ ਨ ਆਵਨੁ ਪਾਵਉ ॥
10 ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥
11 ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥
12 ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥
13 ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
14 ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥
15 ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥
16 ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥
17 ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
18 ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
19 ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥
20 ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
21 ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
22 ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
23 ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
24 ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
25 ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
26 ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
27 ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥
28 ਪਹਿਲ ਪੁਰੀਏ ਪੁੰਡਰਕ ਵਨਾ ॥
29 ਤਾ ਚੇ ਹੰਸਾ ਸਗਲੇ ਜਨਾਂ ॥
30 ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
31 ਪਹਿਲ ਪੁਰਸਾਬਿਰਾ ॥
32 ਅਥੋਨ ਪੁਰਸਾਦਮਰਾ ॥
33 ਅਸਗਾ ਅਸ ਉਸਗਾ ॥
34 ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
35 ਨਾਚੰਤੀ ਗੋਪੀ ਜੰਨਾ ॥
36 ਨਈਆ ਤੇ ਬੈਰੇ ਕੰਨਾ ॥
37 ਤਰਕੁ ਨ ਚਾ ॥
38 ਭ੍ਰਮੀਆ ਚਾ ॥
39 ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥