Ang 715
1 ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥
2 ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥
3 ਟੋਡੀ ਮਹਲਾ ੫ ਘਰੁ ੩ ਚਉਪਦੇ ॥
4 ੴ ਸਤਿਗੁਰ ਪ੍ਰਸਾਦਿ ॥
5 ਹਾਂ ਹਾਂ ਲਪਟਿਓ ਰੇ ਮੂੜੑੇ ਕਛੂ ਨ ਥੋਰੀ ॥
6 ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥
7 ਆਪਨ ਰਾਮੁ ਨ ਚੀਨੋ ਖਿਨੂਆ ॥
8 ਜੋ ਪਰਾਈ ਸੁ ਅਪਨੀ ਮਨੂਆ ॥੧॥
9 ਨਾਮੁ ਸੰਗੀ ਸੋ ਮਨਿ ਨ ਬਸਾਇਓ ॥
10 ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥
11 ਸੋ ਸੰਚਿਓ ਜਿਤੁ ਭੂਖ ਤਿਸਾਇਓ ॥
12 ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥
13 ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥
14 ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥
15 ਟੋਡੀ ਮਹਲਾ ੫ ॥
16 ਹਮਾਰੈ ਏਕੈ ਹਰੀ ਹਰੀ ॥
17 ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥
18 ਵਡੈ ਭਾਗਿ ਗੁਰੁ ਅਪੁਨਾ ਪਾਇਓ ॥
19 ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥
20 ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥
21 ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥
22 ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥
23 ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥
24 ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥
25 ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥
26 ਟੋਡੀ ਮਹਲਾ ੫ ਘਰੁ ੪ ਦੁਪਦੇ ॥
27 ੴ ਸਤਿਗੁਰ ਪ੍ਰਸਾਦਿ ॥
28 ਰੂੜੋ ਮਨੁ ਹਰਿ ਰੰਗੋ ਲੋੜੈ ॥
29 ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥
30 ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥
31 ਗੁਰ ਮਿਲਿ ਭਰਮੁ ਗਵਾਇਆ ਹੇ ॥੧॥
32 ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥
33 ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥
34 ਟੋਡੀ ਮਹਲਾ ੫ ॥
35 ਗਰਬਿ ਗਹਿਲੜੋ ਮੂੜੜੋ ਹੀਓ ਰੇ ॥
36 ਹੀਓ ਮਹਰਾਜ ਰੀ ਮਾਇਓ ॥
37 ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
38 ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥
39 ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
40 ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥
41 ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥