Ang 741
1 ਕਰਣਹਾਰ ਕੀ ਸੇਵ ਨ ਸਾਧੀ ॥੧॥
2 ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥
3 ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥
4 ਤੂੰ ਦਾਤਾ ਪ੍ਰਭ ਅੰਤਰਜਾਮੀ ॥
5 ਕਾਚੀ ਦੇਹ ਮਾਨੁਖ ਅਭਿਮਾਨੀ ॥੨॥
6 ਸੁਆਦ ਬਾਦ ਈਰਖ ਮਦ ਮਾਇਆ ॥
7 ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥
8 ਦੁਖ ਭੰਜਨ ਜਗਜੀਵਨ ਹਰਿ ਰਾਇਆ ॥
9 ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥
10 ਸੂਹੀ ਮਹਲਾ ੫ ॥
11 ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥
12 ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥
13 ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥
14 ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥
15 ਘੋਰ ਮਹਲ ਸਦਾ ਰੰਗਿ ਰਾਤਾ ॥
16 ਸੰਗਿ ਤੁਮੑਾਰੈ ਕਛੂ ਨ ਜਾਤਾ ॥੨॥
17 ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥
18 ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥
19 ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥
20 ਮਹਾ ਗਰਤ ਮਹਿ ਨਿਘਰਤ ਜਾਤਾ ॥੪॥
21 ਨਾਨਕ ਕੀ ਅਰਦਾਸਿ ਸੁਣੀਜੈ ॥
22 ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥
23 ਸੂਹੀ ਮਹਲਾ ੫ ॥
24 ਜੀਵਤ ਮਰੈ ਬੁਝੈ ਪ੍ਰਭੁ ਸੋਇ ॥
25 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥
26 ਸੁਣਿ ਸਾਜਨ ਇਉ ਦੁਤਰੁ ਤਰੀਐ ॥
27 ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥
28 ਏਕ ਬਿਨਾ ਦੂਜਾ ਨਹੀ ਜਾਨੈ ॥
29 ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥
30 ਜੋ ਕਿਛੁ ਕਰੈ ਸੋਈ ਭਲ ਮਾਨੈ ॥
31 ਆਦਿ ਅੰਤ ਕੀ ਕੀਮਤਿ ਜਾਨੈ ॥੩॥
32 ਕਹੁ ਨਾਨਕ ਤਿਸੁ ਜਨ ਬਲਿਹਾਰੀ ॥
33 ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥
34 ਸੂਹੀ ਮਹਲਾ ੫ ॥
35 ਗੁਰੁ ਪਰਮੇਸਰੁ ਕਰਣੈਹਾਰੁ ॥
36 ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥
37 ਗੁਰ ਕੇ ਚਰਣ ਕਮਲ ਮਨ ਧਿਆਇ ॥
38 ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥
39 ਭਵਜਲਿ ਡੂਬਤ ਸਤਿਗੁਰੁ ਕਾਢੈ ॥
40 ਜਨਮ ਜਨਮ ਕਾ ਟੂਟਾ ਗਾਢੈ ॥੨॥
41 ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥
42 ਸੂਖ ਸਹਜ ਮਨਿ ਆਵੈ ਸਾਂਤਿ ॥੩॥
43 ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥
44 ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥
45 ਸੂਹੀ ਮਹਲਾ ੫ ॥
46 ਗੁਰ ਅਪੁਨੇ ਊਪਰਿ ਬਲਿ ਜਾਈਐ ॥
47 ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
48 ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
49 ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
50 ਚਰਣ ਕਮਲ ਸਿਉ ਲਾਗੀ ਪ੍ਰੀਤਿ ॥
51 ਸਾਚੀ ਪੂਰਨ ਨਿਰਮਲ ਰੀਤਿ ॥੨॥
52 ਸੰਤ ਪ੍ਰਸਾਦਿ ਵਸੈ ਮਨ ਮਾਹੀ ॥
53 ਜਨਮ ਜਨਮ ਕੇ ਕਿਲਵਿਖ ਜਾਹੀ ॥੩॥
54 ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
55 ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥