Ang 765
1 ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥
2 ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
3 ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
4 ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
5 ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
6 ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
7 ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
8 ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
9 ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
10 ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
11 ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
12 ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
13 ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
14 ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
15 ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
16 ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
17 ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
18 ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
19 ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
20 ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
21 ੴ ਸਤਿਗੁਰ ਪ੍ਰਸਾਦਿ ॥
22 ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
23 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
24 ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
25 ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
26 ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
27 ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
28 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
29 ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
30 ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
31 ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥
32 ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
33 ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
34 ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
35 ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
36 ਜੇ ਗੁਣ ਹੋਵਨੑਿ ਸਾਜਨਾ ਮਿਲਿ ਸਾਝ ਕਰੀਜੈ ॥