Sri Guru Granth Sahib Ji

Ang 767

Zmień przekład

1 ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥

2 ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥

3 ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

4 ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

5 ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥

6 ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥

7 ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥

8 ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥

9 ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

10 ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

11 ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥

12 ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥

13 ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥

14 ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥

15 ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

16 ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥

17 ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥

18 ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥

19 ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥

20 ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥

21 ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

22 ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥

23 ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥

24 ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥

25 ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

26 ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥

27 ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

28 ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ॥

29 ੴ ਸਤਿਗੁਰ ਪ੍ਰਸਾਦਿ ॥

30 ਸੁਖ ਸੋਹਿਲੜਾ ਹਰਿ ਧਿਆਵਹੁ ॥

31 ਗੁਰਮੁਖਿ ਹਰਿ ਫਲੁ ਪਾਵਹੁ ॥

32 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥

33 ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥

34 ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥

35 ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

36 ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥

37 ਗੁਰਮਤਿ ਸਹਜੇ ਨਾਮੁ ਧਿਆਏ ॥

38 ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami