Sri Guru Granth Sahib Ji

Ang 803

Zmień przekład

1 ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥

2 ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥

3 ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥

4 ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥

5 ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥

6 ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥

7 ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥

8 ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥

9 ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥

10 ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥

11 ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥

12 ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥

13 ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

14 ਰਾਗੁ ਬਿਲਾਵਲੁ ਮਹਲਾ ੫ ਘਰੁ ੪ ॥

15 ੴ ਸਤਿਗੁਰ ਪ੍ਰਸਾਦਿ ॥

16 ਏਕ ਰੂਪ ਸਗਲੋ ਪਾਸਾਰਾ ॥

17 ਆਪੇ ਬਨਜੁ ਆਪਿ ਬਿਉਹਾਰਾ ॥੧॥

18 ਐਸੋ ਗਿਆਨੁ ਬਿਰਲੋ ਈ ਪਾਏ ॥

19 ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥

20 ਅਨਿਕ ਰੰਗ ਨਿਰਗੁਨ ਇਕ ਰੰਗਾ ॥

21 ਆਪੇ ਜਲੁ ਆਪ ਹੀ ਤਰੰਗਾ ॥੨॥

22 ਆਪ ਹੀ ਮੰਦਰੁ ਆਪਹਿ ਸੇਵਾ ॥

23 ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥

24 ਆਪਹਿ ਜੋਗ ਆਪ ਹੀ ਜੁਗਤਾ ॥

25 ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥

26 ਬਿਲਾਵਲੁ ਮਹਲਾ ੫ ॥

27 ਆਪਿ ਉਪਾਵਨ ਆਪਿ ਸਧਰਨਾ ॥

28 ਆਪਿ ਕਰਾਵਨ ਦੋਸੁ ਨ ਲੈਨਾ ॥੧॥

29 ਆਪਨ ਬਚਨੁ ਆਪ ਹੀ ਕਰਨਾ ॥

30 ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥

31 ਆਪ ਹੀ ਮਸਟਿ ਆਪ ਹੀ ਬੁਲਨਾ ॥

32 ਆਪ ਹੀ ਅਛਲੁ ਨ ਜਾਈ ਛਲਨਾ ॥੨॥

33 ਆਪ ਹੀ ਗੁਪਤ ਆਪਿ ਪਰਗਟਨਾ ॥

34 ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥

35 ਆਪੇ ਅਵਿਗਤੁ ਆਪ ਸੰਗਿ ਰਚਨਾ ॥

36 ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥

37 ਬਿਲਾਵਲੁ ਮਹਲਾ ੫ ॥

38 ਭੂਲੇ ਮਾਰਗੁ ਜਿਨਹਿ ਬਤਾਇਆ ॥

39 ਐਸਾ ਗੁਰੁ ਵਡਭਾਗੀ ਪਾਇਆ ॥੧॥

40 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥

41 ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami