Ang 81
1 ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥
2 ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥
3 ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥
4 ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥
5 ਡਖਣਾ ॥
6 ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥
7 ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥
8 ਛੰਤੁ ॥
9 ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥
10 ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥
11 ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ ॥
12 ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥
13 ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥
14 ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥
15 ਡਖਣਾ ॥
16 ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥
17 ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥
18 ਛੰਤੁ ॥
19 ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤਂੀ ਕੁਲੁ ਤਾਰਿਆ ਜੀਉ ॥
20 ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥
21 ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥
22 ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥
23 ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥
24 ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥
25 ਸਿਰੀਰਾਗੁ ਮਹਲਾ ੪ ਵਣਜਾਰਾ ॥
26 ੴ ਸਤਿ ਨਾਮੁ ਗੁਰ ਪ੍ਰਸਾਦਿ ॥
27 ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥
28 ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥
29 ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥
30 ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥
31 ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥
32 ਮੈ ਹਰਿ ਬਿਨੁ ਅਵਰੁ ਨ ਕੋਇ ॥
33 ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥