Ang 815
1 ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥
2 ਬਿਲਾਵਲੁ ਮਹਲਾ ੫ ॥
3 ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥
4 ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥
5 ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥
6 ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥
7 ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥
8 ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥
9 ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥
10 ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥
11 ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥
12 ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥
13 ਬਿਲਾਵਲੁ ਮਹਲਾ ੫ ॥
14 ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥
15 ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
16 ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥
17 ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥
18 ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥
19 ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
20 ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥
21 ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥
22 ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥
23 ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
24 ਬਿਲਾਵਲੁ ਮਹਲਾ ੫ ॥
25 ਕਵਨੁ ਕਵਨੁ ਨਹੀ ਪਤਰਿਆ ਤੁਮੑਰੀ ਪਰਤੀਤਿ ॥
26 ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥
27 ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥
28 ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥
29 ਜਪ ਤਪ ਸੰਜਮ ਤੁਮੑ ਖੰਡੇ ਜਮ ਕੇ ਦੁਖ ਡਾਂਡ ॥
30 ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥
31 ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥
32 ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥
33 ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥
34 ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥
35 ਬਿਲਾਵਲੁ ਮਹਲਾ ੫ ॥
36 ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥
37 ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥
38 ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥
39 ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥
40 ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥
41 ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥