Ang 82
1 ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥
2 ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥
3 ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥
4 ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥
5 ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥
6 ਮਨਿ ਹਰਿ ਹਰਿ ਲਗਾ ਚਾਉ ॥
7 ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥
8 ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥
9 ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥
10 ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥
11 ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥
12 ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥
13 ਮਨ ਹਰਿ ਹਰਿ ਪ੍ਰੀਤਿ ਲਗਾਇ ॥
14 ਵਡਭਾਗੀ ਗੁਰੁ ਪਾਇਆ ਗੁਰਸਬਦੀ ਪਾਰਿ ਲਘਾਇ ॥੧॥ ਰਹਾਉ ॥
15 ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥
16 ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥
17 ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥
18 ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥
19 ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥
20 ਮਨਿ ਹਰਿ ਹਰਿ ਜਪਨੁ ਕਰੇ ॥
21 ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥
22 ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥
23 ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥
24 ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥
25 ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥
26 ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥
27 ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥
28 ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਰਹਾਉ ॥
29 ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥
30 ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥
31 ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥
32 ਗੁਰਮੁਖਾ ਦਰਿ ਮੁਖ ਉਜਲੇ ਸੇ ਆਇ ਮਿਲੇ ਹਰਿ ਪਾਸਿ ॥
33 ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥
34 ਹਰਿ ਧਿਆਵਹੁ ਸਾਸਿ ਗਿਰਾਸਿ ॥
35 ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥