Ang 861
1 ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥
2 ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥
3 ਗੋਂਡ ਮਹਲਾ ੪ ॥
4 ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥
5 ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥
6 ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥
7 ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥
8 ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥
9 ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥
10 ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥
11 ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥
12 ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥
13 ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥
14 ਗੋਂਡ ਮਹਲਾ ੪ ॥
15 ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥
16 ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥
17 ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥
18 ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥
19 ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥
20 ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥
21 ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥
22 ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥
23 ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥
24 ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥
25 ਗੋਂਡ ਮਹਲਾ ੪ ॥
26 ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
27 ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥
28 ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
29 ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥