Ang 878
1 ਛਿਅ ਦਰਸਨ ਕੀ ਸੋਝੀ ਪਾਇ ॥੪॥੫॥
2 ਰਾਮਕਲੀ ਮਹਲਾ ੧ ॥
3 ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
4 ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
5 ਗੁਰ ਤਾਰਿ ਤਾਰਣਹਾਰਿਆ ॥
6 ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
7 ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
8 ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
9 ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
10 ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥
11 ਰਾਮਕਲੀ ਮਹਲਾ ੧ ॥
12 ਸੁਰਤੀ ਸੁਰਤਿ ਰਲਾਈਐ ਏਤੁ ॥
13 ਤਨੁ ਕਰਿ ਤੁਲਹਾ ਲੰਘਹਿ ਜੇਤੁ ॥
14 ਅੰਤਰਿ ਭਾਹਿ ਤਿਸੈ ਤੂ ਰਖੁ ॥
15 ਅਹਿਨਿਸਿ ਦੀਵਾ ਬਲੈ ਅਥਕੁ ॥੧॥
16 ਐਸਾ ਦੀਵਾ ਨੀਰਿ ਤਰਾਇ ॥
17 ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥
18 ਹਛੀ ਮਿਟੀ ਸੋਝੀ ਹੋਇ ॥
19 ਤਾ ਕਾ ਕੀਆ ਮਾਨੈ ਸੋਇ ॥
20 ਕਰਣੀ ਤੇ ਕਰਿ ਚਕਹੁ ਢਾਲਿ ॥
21 ਐਥੈ ਓਥੈ ਨਿਬਹੀ ਨਾਲਿ ॥੨॥
22 ਆਪੇ ਨਦਰਿ ਕਰੇ ਜਾ ਸੋਇ ॥
23 ਗੁਰਮੁਖਿ ਵਿਰਲਾ ਬੂਝੈ ਕੋਇ ॥
24 ਤਿਤੁ ਘਟਿ ਦੀਵਾ ਨਿਹਚਲੁ ਹੋਇ ॥
25 ਪਾਣੀ ਮਰੈ ਨ ਬੁਝਾਇਆ ਜਾਇ ॥
26 ਐਸਾ ਦੀਵਾ ਨੀਰਿ ਤਰਾਇ ॥੩॥
27 ਡੋਲੈ ਵਾਉ ਨ ਵਡਾ ਹੋਇ ॥
28 ਜਾਪੈ ਜਿਉ ਸਿੰਘਾਸਣਿ ਲੋਇ ॥
29 ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥
30 ਨਿਰਤਿ ਨ ਪਾਈਆ ਗਣੀ ਸਹੰਸ ॥
31 ਐਸਾ ਦੀਵਾ ਬਾਲੇ ਕੋਇ ॥
32 ਨਾਨਕ ਸੋ ਪਾਰੰਗਤਿ ਹੋਇ ॥੪॥੭॥
33 ਰਾਮਕਲੀ ਮਹਲਾ ੧ ॥
34 ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥
35 ਸਾਚੁ ਭੇਟ ਬੈਸਣ ਕਉ ਥਾਉ ॥
36 ਸਤੁ ਸੰਤੋਖੁ ਹੋਵੈ ਅਰਦਾਸਿ ॥
37 ਤਾ ਸੁਣਿ ਸਦਿ ਬਹਾਲੇ ਪਾਸਿ ॥੧॥
38 ਨਾਨਕ ਬਿਰਥਾ ਕੋਇ ਨ ਹੋਇ ॥
39 ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥
40 ਪ੍ਰਾਪਤਿ ਪੋਤਾ ਕਰਮੁ ਪਸਾਉ ॥
41 ਤੂ ਦੇਵਹਿ ਮੰਗਤ ਜਨ ਚਾਉ ॥
42 ਭਾਡੈ ਭਾਉ ਪਵੈ ਤਿਤੁ ਆਇ ॥
43 ਧੁਰਿ ਤੈ ਛੋਡੀ ਕੀਮਤਿ ਪਾਇ ॥੨॥
44 ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
45 ਅਪਨੀ ਕੀਮਤਿ ਆਪੇ ਧਰੈ ॥
46 ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥
47 ਨਾ ਕੋ ਆਵੈ ਨਾ ਕੋ ਜਾਇ ॥੩॥
48 ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥
49 ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥
50 ਰਾਮਕਲੀ ਮਹਲਾ ੧ ॥
51 ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
52 ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥