Ang 880
1 ੴ ਸਤਿਗੁਰ ਪ੍ਰਸਾਦਿ ॥
2 ਰਾਮਕਲੀ ਮਹਲਾ ੩ ਘਰੁ ੧ ॥
3 ਸਤਜੁਗਿ ਸਚੁ ਕਹੈ ਸਭੁ ਕੋਈ ॥
4 ਘਰਿ ਘਰਿ ਭਗਤਿ ਗੁਰਮੁਖਿ ਹੋਈ ॥
5 ਸਤਜੁਗਿ ਧਰਮੁ ਪੈਰ ਹੈ ਚਾਰਿ ॥
6 ਗੁਰਮੁਖਿ ਬੂਝੈ ਕੋ ਬੀਚਾਰਿ ॥੧॥
7 ਜੁਗ ਚਾਰੇ ਨਾਮਿ ਵਡਿਆਈ ਹੋਈ ॥
8 ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥
9 ਤ੍ਰੇਤੈ ਇਕ ਕਲ ਕੀਨੀ ਦੂਰਿ ॥
10 ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥
11 ਗੁਰਮੁਖਿ ਬੂਝੈ ਸੋਝੀ ਹੋਈ ॥
12 ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥
13 ਦੁਆਪੁਰਿ ਦੂਜੈ ਦੁਬਿਧਾ ਹੋਇ ॥
14 ਭਰਮਿ ਭੁਲਾਨੇ ਜਾਣਹਿ ਦੋਇ ॥
15 ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥
16 ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥
17 ਕਲਜੁਗਿ ਧਰਮ ਕਲਾ ਇਕ ਰਹਾਏ ॥
18 ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥
19 ਮਾਇਆ ਮੋਹੁ ਅਤਿ ਗੁਬਾਰੁ ॥
20 ਸਤਗੁਰੁ ਭੇਟੈ ਨਾਮਿ ਉਧਾਰੁ ॥੪॥
21 ਸਭ ਜੁਗ ਮਹਿ ਸਾਚਾ ਏਕੋ ਸੋਈ ॥
22 ਸਭ ਮਹਿ ਸਚੁ ਦੂਜਾ ਨਹੀ ਕੋਈ ॥
23 ਸਾਚੀ ਕੀਰਤਿ ਸਚੁ ਸੁਖੁ ਹੋਈ ॥
24 ਗੁਰਮੁਖਿ ਨਾਮੁ ਵਖਾਣੈ ਕੋਈ ॥੫॥
25 ਸਭ ਜੁਗ ਮਹਿ ਨਾਮੁ ਊਤਮੁ ਹੋਈ ॥
26 ਗੁਰਮੁਖਿ ਵਿਰਲਾ ਬੂਝੈ ਕੋਈ ॥
27 ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥
28 ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥
29 ਰਾਮਕਲੀ ਮਹਲਾ ੪ ਘਰੁ ੧ ॥
30 ੴ ਸਤਿਗੁਰ ਪ੍ਰਸਾਦਿ ॥
31 ਜੇ ਵਡਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥
32 ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥
33 ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥
34 ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥
35 ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥
36 ਜਿਸੁ ਵਡਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥
37 ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥
38 ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥
39 ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥
40 ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥
41 ਰਾਮਕਲੀ ਮਹਲਾ ੪ ॥
42 ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
43 ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥