Ang 891
1 ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥
2 ਸਦਾ ਮੁਕਤੁ ਤਾ ਕੇ ਪੂਰੇ ਕਾਮ ॥
3 ਜਾ ਕੈ ਰਿਦੈ ਵਸੈ ਹਰਿ ਨਾਮ ॥੨॥
4 ਸਗਲ ਸੂਖ ਆਨੰਦ ਅਰੋਗ ॥
5 ਸਮਦਰਸੀ ਪੂਰਨ ਨਿਰਜੋਗ ॥
6 ਆਇ ਨ ਜਾਇ ਡੋਲੈ ਕਤ ਨਾਹੀ ॥
7 ਜਾ ਕੈ ਨਾਮੁ ਬਸੈ ਮਨ ਮਾਹੀ ॥੩॥
8 ਦੀਨ ਦਇਆਲ ਗੋੁਪਾਲ ਗੋਵਿੰਦ ॥
9 ਗੁਰਮੁਖਿ ਜਪੀਐ ਉਤਰੈ ਚਿੰਦ ॥
10 ਨਾਨਕ ਕਉ ਗੁਰਿ ਦੀਆ ਨਾਮੁ ॥
11 ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
12 ਰਾਮਕਲੀ ਮਹਲਾ ੫ ॥
13 ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
14 ਆਗੈ ਮਿਲੀ ਨਿਥਾਵੇ ਥਾਉ ॥
15 ਗੁਰ ਪੂਰੇ ਕੀ ਚਰਣੀ ਲਾਗੁ ॥
16 ਜਨਮ ਜਨਮ ਕਾ ਸੋਇਆ ਜਾਗੁ ॥੧॥
17 ਹਰਿ ਹਰਿ ਜਾਪੁ ਜਪਲਾ ॥
18 ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
19 ਨਾਮੁ ਨਿਧਾਨੁ ਧਿਆਇ ਮਨ ਅਟਲ ॥
20 ਤਾ ਛੂਟਹਿ ਮਾਇਆ ਕੇ ਪਟਲ ॥
21 ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
22 ਤਾ ਤੇਰਾ ਹੋਇ ਨਿਰਮਲ ਜੀਉ ॥੨॥
23 ਸੋਧਤ ਸੋਧਤ ਸੋਧਿ ਬੀਚਾਰਾ ॥
24 ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
25 ਸੋ ਹਰਿ ਭਜਨੁ ਸਾਧ ਕੈ ਸੰਗਿ ॥
26 ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
27 ਛੋਡਿ ਸਿਆਣਪ ਬਹੁ ਚਤੁਰਾਈ ॥
28 ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
29 ਦਇਆ ਧਾਰੀ ਗੋਵਿਦ ਗੋੁਸਾਈ ॥
30 ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
31 ਰਾਮਕਲੀ ਮਹਲਾ ੫ ॥
32 ਸੰਤ ਕੈ ਸੰਗਿ ਰਾਮ ਰੰਗ ਕੇਲ ॥
33 ਆਗੈ ਜਮ ਸਿਉ ਹੋਇ ਨ ਮੇਲ ॥
34 ਅਹੰਬੁਧਿ ਕਾ ਭਇਆ ਬਿਨਾਸ ॥
35 ਦੁਰਮਤਿ ਹੋਈ ਸਗਲੀ ਨਾਸ ॥੧॥
36 ਰਾਮ ਨਾਮ ਗੁਣ ਗਾਇ ਪੰਡਿਤ ॥
37 ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥
38 ਹਰਿ ਕਾ ਜਸੁ ਨਿਧਿ ਲੀਆ ਲਾਭ ॥
39 ਪੂਰਨ ਭਏ ਮਨੋਰਥ ਸਾਭ ॥
40 ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥
41 ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥
42 ਨਾਮ ਰਤਨੁ ਜਿਨਿ ਪਾਇਆ ਦਾਨੁ ॥
43 ਤਿਸੁ ਜਨ ਹੋਏ ਸਗਲ ਨਿਧਾਨ ॥
44 ਸੰਤੋਖੁ ਆਇਆ ਮਨਿ ਪੂਰਾ ਪਾਇ ॥
45 ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥
46 ਹਰਿ ਕੀ ਕਥਾ ਸੁਨਤ ਪਵਿਤ ॥
47 ਜਿਹਵਾ ਬਕਤ ਪਾਈ ਗਤਿ ਮਤਿ ॥
48 ਸੋ ਪਰਵਾਣੁ ਜਿਸੁ ਰਿਦੈ ਵਸਾਈ ॥
49 ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥
50 ਰਾਮਕਲੀ ਮਹਲਾ ੫ ॥
51 ਗਹੁ ਕਰਿ ਪਕਰੀ ਨ ਆਈ ਹਾਥਿ ॥
52 ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥
53 ਕਹੁ ਨਾਨਕ ਜਉ ਤਿਆਗਿ ਦਈ ॥
54 ਤਬ ਓਹ ਚਰਣੀ ਆਇ ਪਈ ॥੧॥
55 ਸੁਣਿ ਸੰਤਹੁ ਨਿਰਮਲ ਬੀਚਾਰ ॥
56 ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥