Ang 894
1 ਸੁੰਨ ਸਮਾਧਿ ਗੁਫਾ ਤਹ ਆਸਨੁ ॥
2 ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥
3 ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥
4 ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥
5 ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥
6 ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥
7 ਦਇਆਲ ਪੁਰਖ ਨਾਨਕ ਅਰਦਾਸਿ ॥
8 ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥
9 ਰਾਮਕਲੀ ਮਹਲਾ ੫ ॥
10 ਮਹਿਮਾ ਨ ਜਾਨਹਿ ਬੇਦ ॥
11 ਬ੍ਰਹਮੇ ਨਹੀ ਜਾਨਹਿ ਭੇਦ ॥
12 ਅਵਤਾਰ ਨ ਜਾਨਹਿ ਅੰਤੁ ॥
13 ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥
14 ਅਪਨੀ ਗਤਿ ਆਪਿ ਜਾਨੈ ॥
15 ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥
16 ਸੰਕਰਾ ਨਹੀ ਜਾਨਹਿ ਭੇਵ ॥
17 ਖੋਜਤ ਹਾਰੇ ਦੇਵ ॥
18 ਦੇਵੀਆ ਨਹੀ ਜਾਨੈ ਮਰਮ ॥
19 ਸਭ ਊਪਰਿ ਅਲਖ ਪਾਰਬ੍ਰਹਮ ॥੨॥
20 ਅਪਨੈ ਰੰਗਿ ਕਰਤਾ ਕੇਲ ॥
21 ਆਪਿ ਬਿਛੋਰੈ ਆਪੇ ਮੇਲ ॥
22 ਇਕਿ ਭਰਮੇ ਇਕਿ ਭਗਤੀ ਲਾਏ ॥
23 ਅਪਣਾ ਕੀਆ ਆਪਿ ਜਣਾਏ ॥੩॥
24 ਸੰਤਨ ਕੀ ਸੁਣਿ ਸਾਚੀ ਸਾਖੀ ॥
25 ਸੋ ਬੋਲਹਿ ਜੋ ਪੇਖਹਿ ਆਖੀ ॥
26 ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥
27 ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
28 ਰਾਮਕਲੀ ਮਹਲਾ ੫ ॥
29 ਕਿਛਹੂ ਕਾਜੁ ਨ ਕੀਓ ਜਾਨਿ ॥
30 ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥
31 ਜਾਪ ਤਾਪ ਸੀਲ ਨਹੀ ਧਰਮ ॥
32 ਕਿਛੂ ਨ ਜਾਨਉ ਕੈਸਾ ਕਰਮ ॥੧॥
33 ਠਾਕੁਰ ਪ੍ਰੀਤਮ ਪ੍ਰਭ ਮੇਰੇ ॥
34 ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥
35 ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥
36 ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥
37 ਕਰਣਹਾਰ ਮੇਰੇ ਪ੍ਰਭ ਏਕ ॥
38 ਨਾਮ ਤੇਰੇ ਕੀ ਮਨ ਮਹਿ ਟੇਕ ॥੨॥
39 ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥
40 ਪਾਪ ਖੰਡਨ ਪ੍ਰਭ ਤੇਰੋ ਨਾਮੁ ॥
41 ਤੂ ਅਗਨਤੁ ਜੀਅ ਕਾ ਦਾਤਾ ॥
42 ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥
43 ਜੋ ਉਪਾਇਓ ਤਿਸੁ ਤੇਰੀ ਆਸ ॥
44 ਸਗਲ ਅਰਾਧਹਿ ਪ੍ਰਭ ਗੁਣਤਾਸ ॥
45 ਨਾਨਕ ਦਾਸ ਤੇਰੈ ਕੁਰਬਾਣੁ ॥
46 ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥
47 ਰਾਮਕਲੀ ਮਹਲਾ ੫ ॥
48 ਰਾਖਨਹਾਰ ਦਇਆਲ ॥
49 ਕੋਟਿ ਭਵ ਖੰਡੇ ਨਿਮਖ ਖਿਆਲ ॥
50 ਸਗਲ ਅਰਾਧਹਿ ਜੰਤ ॥
51 ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥
52 ਜੀਅਨ ਕੋ ਦਾਤਾ ਮੇਰਾ ਪ੍ਰਭੁ ॥
53 ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥
54 ਤਾ ਕੀ ਗਹੀ ਮਨ ਓਟ ॥
55 ਬੰਧਨ ਤੇ ਹੋਈ ਛੋਟ ॥
56 ਹਿਰਦੈ ਜਪਿ ਪਰਮਾਨੰਦ ॥
57 ਮਨ ਮਾਹਿ ਭਏ ਅਨੰਦ ॥੨॥
58 ਤਾਰਣ ਤਰਣ ਹਰਿ ਸਰਣ ॥
59 ਜੀਵਨ ਰੂਪ ਹਰਿ ਚਰਣ ॥