Ang 902
1 ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥
2 ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
3 ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥
4 ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥
5 ਰਾਮਕਲੀ ਮਹਲਾ ੯ ॥
6 ਸਾਧੋ ਕਉਨ ਜੁਗਤਿ ਅਬ ਕੀਜੈ ॥
7 ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
8 ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥
9 ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥
10 ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥
11 ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥
12 ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥
13 ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥
14 ਰਾਮਕਲੀ ਮਹਲਾ ੯ ॥
15 ਪ੍ਰਾਨੀ ਨਾਰਾਇਨ ਸੁਧਿ ਲੇਹਿ ॥
16 ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
17 ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥
18 ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥
19 ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥
20 ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥
21 ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥
22 ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥
23 ਰਾਮਕਲੀ ਮਹਲਾ ੧ ਅਸਟਪਦੀਆ ॥
24 ੴ ਸਤਿਗੁਰ ਪ੍ਰਸਾਦਿ ॥
25 ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥
26 ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥
27 ਜੀਵਨ ਤਲਬ ਨਿਵਾਰਿ ॥
28 ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥
29 ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥
30 ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥
31 ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥
32 ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥
33 ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥
34 ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥