Ang 906
1 ਤੀਰਥਿ ਭਰਮਸਿ ਬਿਆਧਿ ਨ ਜਾਵੈ ॥
2 ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥
3 ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥
4 ਮਨੂਆ ਡੋਲੈ ਨਰਕੇ ਪਾਈ ॥
5 ਜਮ ਪੁਰਿ ਬਾਧੋ ਲਹੈ ਸਜਾਈ ॥
6 ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥
7 ਸਿਧ ਸਾਧਿਕ ਕੇਤੇ ਮੁਨਿ ਦੇਵਾ ॥
8 ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥
9 ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥
10 ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥
11 ਕਰਮਿ ਮਿਲੈ ਪਾਵੈ ਸਚੁ ਨਾਉ ॥
12 ਤੁਮ ਸਰਣਾਗਤਿ ਰਹਉ ਸੁਭਾਉ ॥
13 ਤੁਮ ਤੇ ਉਪਜਿਓ ਭਗਤੀ ਭਾਉ ॥
14 ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥
15 ਹਉਮੈ ਗਰਬੁ ਜਾਇ ਮਨ ਭੀਨੈ ॥
16 ਝੂਠਿ ਨ ਪਾਵਸਿ ਪਾਖੰਡਿ ਕੀਨੈ ॥
17 ਬਿਨੁ ਗੁਰਸਬਦ ਨਹੀ ਘਰੁ ਬਾਰੁ ॥
18 ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥
19 ਰਾਮਕਲੀ ਮਹਲਾ ੧ ॥
20 ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥
21 ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥
22 ਤਨੁ ਧਨੁ ਦੇਖਤ ਗਰਬਿ ਗਇਆ ॥
23 ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥
24 ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥
25 ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥
26 ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥
27 ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥
28 ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥
29 ਬਿਨੁ ਗੁਰਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥
30 ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥
31 ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥
32 ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥
33 ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥
34 ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥
35 ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥
36 ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥
37 ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥
38 ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥
39 ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥