Ang 913
1 ਕਿਨਹੀ ਕਹਿਆ ਬਾਹ ਬਹੁ ਭਾਈ ॥
2 ਕੋਈ ਕਹੈ ਮੈ ਧਨਹਿ ਪਸਾਰਾ ॥
3 ਮੋਹਿ ਦੀਨ ਹਰਿ ਹਰਿ ਆਧਾਰਾ ॥੪॥
4 ਕਿਨਹੀ ਘੂਘਰ ਨਿਰਤਿ ਕਰਾਈ ॥
5 ਕਿਨਹੂ ਵਰਤ ਨੇਮ ਮਾਲਾ ਪਾਈ ॥
6 ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥
7 ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥
8 ਕਿਨਹੀ ਸਿਧ ਬਹੁ ਚੇਟਕ ਲਾਏ ॥
9 ਕਿਨਹੀ ਭੇਖ ਬਹੁ ਥਾਟ ਬਨਾਏ ॥
10 ਕਿਨਹੀ ਤੰਤ ਮੰਤ ਬਹੁ ਖੇਵਾ ॥
11 ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥
12 ਕੋਈ ਚਤੁਰੁ ਕਹਾਵੈ ਪੰਡਿਤ ॥
13 ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥
14 ਕੋਈ ਕਰੈ ਆਚਾਰ ਸੁਕਰਣੀ ॥
15 ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥
16 ਸਗਲੇ ਕਰਮ ਧਰਮ ਜੁਗ ਸੋਧੇ ॥
17 ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥
18 ਕਹੁ ਨਾਨਕ ਜਉ ਸਾਧਸੰਗੁ ਪਾਇਆ ॥
19 ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥
20 ਰਾਮਕਲੀ ਮਹਲਾ ੫ ॥
21 ਇਸੁ ਪਾਨੀ ਤੇ ਜਿਨਿ ਤੂ ਘਰਿਆ ॥
22 ਮਾਟੀ ਕਾ ਲੇ ਦੇਹੁਰਾ ਕਰਿਆ ॥
23 ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥
24 ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥
25 ਰਾਖਨਹਾਰੁ ਸਮ੍ਹਾਰਿ ਜਨਾ ॥
26 ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥
27 ਜਿਨਿ ਦੀਏ ਤੁਧੁ ਬਾਪ ਮਹਤਾਰੀ ॥
28 ਜਿਨਿ ਦੀਏ ਭ੍ਰਾਤ ਪੁਤ ਹਾਰੀ ॥
29 ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥
30 ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥
31 ਜਿਨਿ ਦੀਆ ਤੁਧੁ ਪਵਨੁ ਅਮੋਲਾ ॥
32 ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥
33 ਜਿਨਿ ਦੀਆ ਤੁਧੁ ਪਾਵਕੁ ਬਲਨਾ ॥
34 ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥
35 ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥
36 ਅੰਤਰਿ ਥਾਨ ਠਹਰਾਵਨ ਕਉ ਕੀਏ ॥
37 ਬਸੁਧਾ ਦੀਓ ਬਰਤਨਿ ਬਲਨਾ ॥
38 ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥
39 ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥
40 ਹਸਤ ਕਮਾਵਨ ਬਾਸਨ ਰਸਨਾ ॥
41 ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥
42 ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥
43 ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥
44 ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥
45 ਅਬ ਤੂ ਸੀਝੁ ਭਾਵੈ ਨਹੀ ਸੀਝੈ ॥
46 ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥
47 ਈਹਾ ਊਹਾ ਏਕੈ ਓਹੀ ॥
48 ਜਤ ਕਤ ਦੇਖੀਐ ਤਤ ਤਤ ਤੋਹੀ ॥
49 ਤਿਸੁ ਸੇਵਤ ਮਨਿ ਆਲਸੁ ਕਰੈ ॥
50 ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥
51 ਹਮ ਅਪਰਾਧੀ ਨਿਰਗੁਨੀਆਰੇ ॥
52 ਨਾ ਕਿਛੁ ਸੇਵਾ ਨਾ ਕਰਮਾਰੇ ॥
53 ਗੁਰੁ ਬੋਹਿਥੁ ਵਡਭਾਗੀ ਮਿਲਿਆ ॥
54 ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
55 ਰਾਮਕਲੀ ਮਹਲਾ ੫ ॥
56 ਕਾਹੂ ਬਿਹਾਵੈ ਰੰਗ ਰਸ ਰੂਪ ॥