Ang 920
1 ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
2 ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
3 ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
4 ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
5 ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
6 ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
7 ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
8 ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
9 ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
10 ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
11 ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
12 ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
13 ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
14 ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥
15 ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥
16 ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
17 ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
18 ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
19 ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
20 ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
21 ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥
22 ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
23 ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
24 ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
25 ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
26 ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
27 ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
28 ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
29 ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
30 ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
31 ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥
32 ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
33 ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥
34 ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥
35 ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥