Ang 93
1 ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥
2 ੴ ਸਤਿਗੁਰ ਪ੍ਰਸਾਦਿ ॥
3 ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥
4 ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥
5 ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥
6 ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥
7 ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥
8 ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥
9 ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥
10 ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥
11 ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥
12 ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥
13 ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥
14 ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥
15 ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥
16 ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥
17 ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥
18 ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥
19 ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥
20 ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥
21 ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥
22 ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥
23 ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥
24 ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
25 ਸਿਰੀਰਾਗੁ ॥
26 ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥
27 ਕਨਕ ਕਟਿਕ ਜਲ ਤਰੰਗ ਜੈਸਾ ॥੧॥
28 ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥
29 ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
30 ਤੁਮੑ ਜੁ ਨਾਇਕ ਆਛਹੁ ਅੰਤਰਜਾਮੀ ॥
31 ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
32 ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥
33 ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥