Sri Guru Granth Sahib Ji

Ang 948

Zmień przekład

1 ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥

2 ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥

3 ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥

4 ਮਃ ੩ ॥

5 ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥

6 ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥

7 ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥

8 ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥

9 ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥

10 ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

11 ਪਉੜੀ ॥

12 ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥

13 ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥

14 ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥

15 ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥

16 ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥

17 ਸਲੋਕੁ ॥

18 ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥

19 ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥

20 ਮਃ ੩ ॥

21 ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥

22 ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥

23 ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥

24 ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥

25 ਮਃ ੩ ॥

26 ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥

27 ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥

28 ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥

29 ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥

30 ਪਉੜੀ ॥

31 ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥

32 ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥

33 ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥

34 ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥

35 ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥

36 ਸਲੋਕੁ ਮਃ ੩ ॥

37 ਮਨ ਕਾ ਝੂਠਾ ਝੂਠੁ ਕਮਾਵੈ ॥

38 ਮਾਇਆ ਨੋ ਫਿਰੈ ਤਪਾ ਸਦਾਵੈ ॥

39 ਭਰਮੇ ਭੂਲਾ ਸਭਿ ਤੀਰਥ ਗਹੈ ॥

40 ਓਹੁ ਤਪਾ ਕੈਸੇ ਪਰਮ ਗਤਿ ਲਹੈ ॥

41 ਗੁਰ ਪਰਸਾਦੀ ਕੋ ਸਚੁ ਕਮਾਵੈ ॥

42 ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥

43 ਮਃ ੩ ॥

44 ਸੋ ਤਪਾ ਜਿ ਇਹੁ ਤਪੁ ਘਾਲੇ ॥

45 ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥

46 ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥

47 ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥

48 ਪਉੜੀ ॥

49 ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami