Ang 981
1 ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥
2 ਨਟ ਮਹਲਾ ੪ ॥
3 ਰਾਮ ਹਮ ਪਾਥਰ ਨਿਰਗੁਨੀਆਰੇ ॥
4 ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥
5 ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥
6 ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥
7 ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥
8 ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥
9 ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥
10 ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥
11 ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥
12 ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥
13 ਉਗਵੈ ਦਿਨਸੁ ਆਲੁ ਜਾਲੁ ਸਮੑਾਲੈ ਬਿਖੁ ਮਾਇਆ ਕੇ ਬਿਸਥਾਰੇ ॥
14 ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥
15 ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥
16 ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥
17 ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥
18 ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥
19 ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥
20 ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥
21 ਨਟ ਮਹਲਾ ੪ ॥
22 ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
23 ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥
24 ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥
25 ਪਰਸਨ ਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥
26 ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥
27 ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥
28 ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥
29 ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥
30 ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥
31 ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥
32 ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥
33 ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥