Ang 996
1 ਮਾਰੂ ਮਹਲਾ ੪ ਘਰੁ ੩ ॥
2 ੴ ਸਤਿਗੁਰ ਪ੍ਰਸਾਦਿ ॥
3 ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥
4 ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥
5 ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥
6 ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥
7 ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥
8 ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥
9 ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥
10 ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥
11 ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥
12 ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥
13 ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥
14 ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥
15 ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥
16 ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
17 ਮਾਰੂ ਮਹਲਾ ੪ ॥
18 ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥
19 ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥
20 ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥
21 ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥
22 ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥
23 ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥
24 ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥
25 ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥
26 ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥
27 ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥
28 ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥
29 ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥
30 ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥
31 ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥
32 ਮਾਰੂ ਮਹਲਾ ੪ ॥
33 ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥
34 ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥